Punjab

ਮਹਿੰਦਰ ਪਾਲ ਸਿੰਘ ਪਾਲੀ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ

January 06, 2017 09:26 PM
ਚੰਡੀਗੜ੍ਹ:

ਇਸਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਸੰਜੇ ਢਾਂਡਾ ਨੂੰ ਲੁਧਿਆਣਾ ਜੋਨ ਦੀ ਮੀਡੀਆ ਟੀਮ ਦਾ ਮੈਂਬਰ ਨਿਯੁਕਤ ਕੀਤਾ ਹੈ। ਢਾਂਡਾ ਲੁਧਿਆਣਾ ਜੋਨ ਵਿੱਚ ਆਮ ਆਦਮੀ ਪਾਰਟੀ ਦੀਆਂ ਮੀਡੀਆ ਗਤੀਵਿਧੀਆਂ ਵੇਖਣਗੇ। 

ਲੁਧਿਆਣਾ ਦੀ ਉਘੀ ਸ਼ਖਸੀਅਤ ਮਹਿੰਦਰ ਪਾਲ ਸਿੰਘ ਪਾਲੀ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਸੰਜੇ ਸਿੰਘ ਅਤੇ ਲੁਧਿਆਣਾ ਵੈਸਟ ਤੋਂ ਉਮੀਦਵਾਰ ਅਹਿਬਾਬ ਸਿੰਘ ਗਰੇਵਾਲ ਦੀ ਮੌਜੂਦਗੀ ਵਿੱਚ ਪਾਰਟੀ ਚ ਸ਼ਾਮਿਲ ਹੋ ਗਏ।  ਉਨਾਂ ਨੂੰ ਪਾਰਟੀ ਦੀ ਸੂਬਾ ਇਕਾਈ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। 
ਪਾਰਟੀ ਵਿੱਚ ਪਾਲੀ ਦਾ ਸਵਾਗਤ ਕਰਦਿਆਂ ਸੰਜੇ ਸਿੰਘ ਨੇ ਕਿਹਾ ਕਿ ਹਰ ਖੇਤਰ ਦੇ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ ਅਤੇ ਇਹ ਪੰਜਾਬ ਦੇ ਭਵਿੱਖ ਲਈ ਬਹੁਤ ਚੰਗਾ ਹੈ। ਉਨਾਂ ਕਿਹਾ ਕਿ ਲੋਕ ਰਵਾਇਤੀ ਪਾਰਟੀਆਂ ਤੋਂ ਹੁਣ ਤੰਗ ਆ ਚੁੱਕੇ ਹਨ ਅਤੇ ਪੰਜਾਬ ਵਿੱਚ ਬਦਲਾਅ ਚਾਹੁੰਦੇ ਹਨ। 
ਪਾਲੀ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀ ਸੋਚ ਤੋਂ ਕਾਫੀ ਪ੍ਰਭਾਵਿਤ ਹੋਏ ਹਨ ਅਤੇ ਇਸੇ ਕਰਕੇ ਉਹ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਉਨਾਂ ਕਿਹਾ ਕਿ ਉਹ ਭਵਿੱਖ ਵਿੱਚ ਪਾਰਟੀ ਦੀ ਬਿਹਤਰੀ ਲਈ ਕੰਮ ਕਰਨਗੇ। 
ਇਸਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਸੰਜੇ ਢਾਂਡਾ ਨੂੰ ਲੁਧਿਆਣਾ ਜੋਨ ਦੀ ਮੀਡੀਆ ਟੀਮ ਦਾ ਮੈਂਬਰ ਨਿਯੁਕਤ ਕੀਤਾ ਹੈ। ਢਾਂਡਾ ਲੁਧਿਆਣਾ ਜੋਨ ਵਿੱਚ ਆਮ ਆਦਮੀ ਪਾਰਟੀ ਦੀਆਂ ਮੀਡੀਆ ਗਤੀਵਿਧੀਆਂ ਵੇਖਣਗੇ। 
Have something to say? Post your comment